ਜਦੋ ਬਾਦਲ ਨੇ ਸਾਰੇ ਲੀਡਰਾਂ ਸਾਹਮਣੇ ਦੱਸੀ ਆਹ ਗੱਲ ਤਾਂ

Tags

ਅਜੀਤ ਅਖਬਾਰ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਡਾਕਟਰ ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ, ਅਦਾਲਤ ਨੇ ਵਿਜੀਲੈਂਸ ਬਿਊਰੋ ਨੂੰ ਕਿਹਾ ਹੈ ਕਿ ਹਮਦਰਦ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦੇਣਾ ਹੋਵੇਗਾ । ਬਰਜਿੰਦਰ ਸਿੰਘ ਹਮਦਰਦ ਨੇ ਹਾਈਕੋਰਟ ਵਿੱਚ ਪਟੀਸ਼ਨ ਪਾਕੇ ਕਿਹਾ ਸੀ ਜੰਗ-ਏ-ਆਜ਼ਾਦੀ ਮੈਮੋਰੀਅਲ ਦੀ ਚੱਲ ਰਹੀ ਜਾਂਚ ਨੂੰ ਰੋਕਿਆ ਜਾਵੇ ਅਤੇ CBI ਤੋਂ ਜਾਂਚ ਕਰਵਾਈ ਜਾਵੇ। ਇਸ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪਾਰਟੀ ਬਣਾਇਆ ਸੀ। 250 ਸਫਿਆਂ ਦੀ ਪਟੀਸ਼ਨ ਵਿੱਚ ਹਮਦਰਦ ਨੇ ਪੰਜਾਬ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਸਨ ਅਤੇ ਜਾਣ ਬੁਝ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਸੀ ।

ਉਧਰ ਹਮਦਰਦ ਨੂੰ ਪੰਜਾਬ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੀ ਹਮਦਰਦੀ ਮਿਲੀ ਹੈ । ਕਾਂਗਰਸ ਵਲੋਂ ਹਮਦਰਦ ਖਿਲਾਫ ਦਰਜ FIR ਨੂੰ ਰੱਦ ਕਰਨ ਦੀ ਮੰਗ ਨੂੰ ਲੈਕੇ ਸਾਰੀਆਂ ਵਿਰੋਧੀ ਧਿਰਾਂ ਜਲੰਧਰ ਵਿੱਚ ਇੱਕ ਮੰਚ ‘ਤੇ ਆਇਆ । ਆਲ ਪਾਰਟੀ ਮੀਟਿੰਗ ਵਿੱਚ ਕਾਂਗਰਸ ਤੋਂ ਇਲਾਵਾ ਬੀਜੇਪੀ ਅਤੇ ਅਕਾਲੀ ਦਲ ਦੇ ਆਗੂ ਵੀ ਨਜ਼ਰ ਆਏ। ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਸਭ ਤੋਂ ਪਹਿਲਾਂ ਪਹੁੰਚੇ । ਇਸ ਮੌਕੇ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ,ਬਿਕਰਮ ਸਿੰਘ ਮਜੀਠੀਆ,ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ,ਸੁਨੀਲ ਜਾਖੜ, ਸੁਖਦੇਵ ਸਿੰਘ ਢੀਂਡਸਾ,ਬਲਵੰਤ ਸਿੰਘ ਰਾਮੂਵਾਲਿਆ ਵੀ ਮੌਜੂਦ ਸਨ ।