ਕੱਲ ਦੇ ਬਿਆਨ ਨੂੰ ਲੈ ਕੇ ਮਜੀਠੀਆ ਹੋਇਆ ਗ'ਰ'ਮ।।

Tags

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੂੰ ਐਫ ਆਈ ਆਰ ਦਰਜ ਕਰਕੇ ਕਾਰਵਾਈ ਕਰਨ ਦੀ ਹਦਾਇਤ ਕਰਨ। ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਆਪ ਚੰਡੀਗੜ੍ਹ ਦੇ ਪ੍ਰਸ਼ਾਸਕ ਹਨ। ਉਹਨਾਂ ਕਿਹਾ ਕਿ ਅਸ਼ਲੀਲ ਵੀਡੀਓ ਦੀ ਫੋਰੈਂਸਿਕ ਜਾਂਚ ਵੀ ਉਹਨਾਂ ਚੰਡੀਗੜ੍ਹ ਪੁਲਿਸ ਕੋਲੋਂ ਕਰਵਾਈ ਹੈ। ਉਹਨਾਂ ਕਿਹਾ ਕਿ ਜਦੋਂ ਉਹਨਾਂ ਦੇ ਜਨਤਕ ਤੌਰ ’ਤੇ ਮੁੱਖ ਮੰਤਰੀ ਨੂੰ ਮੰਤਰੀ ਕਟਾਰੂਚੱਕ ਖਿਲਾਫ ਕਾਰਵਾਈ ਕਰਨ ਵਾਸਤੇ ਕਹਿਣ ਦੇ ਬਾਵਜੂਦ ਮੁੱਖ ਮੰਤਰੀ ਕਾਰਵਾਈ ਨਹੀਂ ਕਰ ਰਹੇ

ਤਾਂ ਫਿਰ ਰਾਜਪਾਲ ਨੂੰ ਆਪ ਚੰਡੀਗੜ੍ਹ ਪੁਲਿਸ ਨੂੰ ਕਾਰਵਾਈ ਲਈ ਹਦਾਇਤ ਕਰਨੀ ਚਾਹੀਦੀ ਹੈ। ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਮੁਹਿੰਮ ਵਿਚ ਲੱਗੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੰਜਾਬ ਵਿਚ ਵਿਰੋਧੀ ਧਿਰਾਂ ਦੇ ਇਕੱਠਾ ਹੋਣ ’ਤੇ ਇਤਰਾਜ਼ ਕਿਉਂ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਵਿਰੋਧੀ ਧਿਰਾਂ ਦੇ ਇਕੱਠੇ ਹੋਣ ਅਤੇ ਇਕ ’ਜੱਫੀ’ ਨੇ ਸਾਰੀ ਆਪ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ।