ਅੱਜ ਜਲੰਧਰ ਦੇ ਪੀਏਪੀ ਗਰਾਊਂਡ ਵਿਖੇ ਸੀਐਮ ਯੋਗਸ਼ਾਲਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀਆਂ ਤੇ ਵਿਧਾਇਕਾਂ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨਾਂ ਤੇ ਪਾਰਟੀ ਦੇ ਅਹੁਦੇਦਾਰਾਂ ਨੇ ਵੀ ਸ਼ਮੂਲੀਅਤ ਕੀਤੀ। ਯੋਗਾ ਅਧਿਆਪਕਾਂ ਨੇ ਸਾਰਿਆਂ ਨੂੰ ਯੋਗਾ ਕਰਨ ਲਈ ਪ੍ਰੇਰਿਤ ਕੀਤਾ। ਕਰੀਬ 40 ਮਿੰਟ ਤੱਕ ਚੱਲੀ ਯੋਗਸ਼ਾਲਾ ਵਿੱਚ ਮੁੱਖ ਮੰਤਰੀ ਤੇ ਵਿਧਾਇਕਾਂ ਆਦਿ ਨੇ ਯੋਗ ਆਸਣ ਕੀਤੇ।ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ
ਪੰਜਾਬੀ ਆਪਣੀ ਸਿਹਤ ਤੇ ਤੰਦਰੁਸਤੀ ਲਈ ਜਾਣੇ ਜਾਂਦੇ ਰਹੇ ਨੇ…ਸਾਡੀ ਸਰਕਾਰ ਨੇ #CMdiYogshala ਇੱਕ ਉਪਰਾਲਾ ਪੰਜਾਬ ਦੇ ਜ਼ਿਲ੍ਹਿਆਂ ‘ਚ ਸ਼ੁਰੂ ਕੀਤਾ ਤੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ…ਜਲੰਧਰ ਵਿਖੇ ਵੱਡੀ ਗਿਣਤੀ ‘ਚ ਲੋਕਾਂ ਨਾਲ ਯੋਗ ਕਰਿਆ.. ਅੱਜ ਪੂਰੇ ਪੰਜਾਬ ‘ਚ ਲਗਭਗ 50 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਇਸ ਮੁਹਿੰਮ ਨਾਲ ਜੁੜਕੇ ਯੋਗ ਕਰਿਆ…ਅਸੀਂ ਯੋਗ ਨੂੰ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਤੱਕ ਲੈਕੇ ਜਾਵਾਂਗੇ…ਪੰਜਾਬ ਨੂੰ ਤੰਦਰੁਸਤ ਸੂਬਾ ਬਣਾਵਾਂਗੇ….