ਬੀਤੇ ਦਿਨੀਂ ਇੱਕ ਸਿਆਸੀ ਪ੍ਰੋਗਰਾਮ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਜੱਫੀ ਪਾਉਣ ਦਾ ਮਾਮਲਾ ਗਰਮਾ ਗਿਆ ਹੈ। ਇਸ ਜੱਫੀ ਨਾਲ ਸਿਆਸੀ ਗਲਿਆਰਿਆਂ ਵਿੱਚ ਵੱਖਰੀ ਚਰਚਾ ਛਿੜ ਗਈ ਹੈ। ਇਸ ਜੱਫੀ ਉਤੇ ਸਿਆਸਤਦਾਨ ਸਵਾਲੀਆਂ ਨਿਸ਼ਾਨ ਖੜ੍ਹੇ ਕਰ ਰਹੇ ਹਨ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੋਵਾਂ ਆਗੂਆਂ 'ਤੇ ਸ਼ਾਇਰਾਨਾ ਢੰਗ ਨਾਲ ਤਨਜ਼ ਕੱਸਿਆ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸੇ ਦਾ ਸਪੱਸ਼ਟ ਨਾਮ ਨਹੀਂ ਲਿਆ ਹੈ ਪਰ
ਲਾਈਨਾਂ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੇ ਮਜੀਠੀਆ ਤੇ ਸਿੱਧੂ ਉਪਰ ਤੰਜ ਕੱਸਿਆ ਹੈ। ਉਨ੍ਹਾਂ ਟਵੀਟ ਵਿੱਚ ਲਿਖਿਆ ਹੈ, 'ਜਦੋਂ… ਜਨਰਲ ਡਾਇਰਾਂ ਨੂੰ ਰੋਟੀਆਂ ਖਵਾਉਣ ਵਾਲੇ, ਧਾਰਮਿਕ ਅਸਥਾਨਾਂ ਤੇ ਟੈਂਕ ਚੜਾਉਣ ਵਾਲੇ, ਗੁਰੂ ਸਾਹਿਬ ਜੀ ਦੀਆਂ ਬੇਅਦਬੀਆਂ ਕਰਾਉਣ ਵਾਲੇ, ਦੇਸ਼ ਨੂੰ ਧਰਮ ਦੇ ਨਾਮ ਤੇ ਲੜਾਉਣ ਵਾਲੇ, ਕਿਸਾਨ ਵਿਰੋਧੀ ਕਾਨੂੰਨ ਬਣਾਉਣ ਵਾਲੇ, ਸਮਗਲਰਾਂ ਨੂੰ ਗੱਡੀਆਂ ਚ ਬਿਠਾਉਣ ਵਾਲੇ, ਗੱਲ ਗੱਲ ਤੇ ਤਾਲ਼ੀ ਠੁਕਵਾਉਣ ਵਾਲੇ, ਸ਼ਹੀਦਾਂ ਦੀਆਂ ਯਾਦਗਾਰਾਂ ਚੋਂ ਪੈਸੇ, ਹੋਵਣ ਸਾਰੇ ਕੱਠੇ...ਇਹਨੂੰ ਕਹਿੰਦੇ ਆ“ ਇੱਕੋ ਥਾਲ਼ੀ ਦੇ ਚੱਟੇ-ਵੱਟੇ।'