ਭਗਵੰਤ ਮਾਨ ਨੇ ਖੁਸ਼ ਕਰਤੇ ਪੰਜਾਬੀ! ਹੁਣ ਗਰਮੀਆਂ ਚ ਵੀ ਨਹੀਂ ਆਵੇਗਾ ਬਿਲ!

Tags

ਪੰਜਾਬ ਵਿੱਚ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ 1 ਜੁਲਾਈ 2022 ਨੂੰ 600 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਨਾਲ ਨਾ ਸਿਰਫ ਘਰੇਲੂ ਖਪਤਕਾਰਾਂ ਨੂੰ ਫਾਇਦਾ ਹੋਇਆ, ਸਗੋਂ ਖੇਤੀ ਸੈਕਟਰ ਨੂੰ ਵੀ ਨਿਰਵਿਘਨ ਬਿਜਲੀ ਮਿਲ ਰਹੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਦੱਸਿਆ ਕਿ ਖੇਤੀਬਾੜੀ ਖੇਤਰ ਖਾਸ ਕਰਕੇ ਝੋਨੇ ਦੀ ਫ਼ਸਲ ਲਈ ਜਿੱਥੇ ਪਹਿਲੇ 8 ਘੰਟੇ ਬਿਜਲੀ ਦੇ ਵਾਰ-ਵਾਰ ਕੱਟ ਲੱਗ ਜਾਂਦੇ ਸਨ। ਅਤੇ ਹੁਣ 10-14 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਇਸ ਦੇ ਬਾਵਜੂਦ ਬਿਜਲੀ ਬੋਰਡ ਨੂੰ ਘਾਟੇ ਵਿੱਚ ਨਹੀਂ ਜਾਣ ਦਿੱਤਾ ਗਿਆ।

ਜਦੋਂਕਿ ਅਕਾਲੀ-ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬਿਜਲੀ ਬੋਰਡ ਦਾ ਕਾਫੀ ਬਕਾਇਆ ਸੀ, ਜਿਸ ਨੂੰ ਹੁਣ ਕਲੀਅਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੇ 9,020 ਕਰੋੜ ਰੁਪਏ ਦੇ ਬਕਾਏ ਸਬਸਿਡੀ ਸਮੇਤ ਕਿਸ਼ਤਾਂ ਵਿੱਚ ਅਦਾ ਕੀਤੇ ਗਏ ਹਨ। 1804 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਬਿਜਲੀ ਬੋਰਡ ਨੂੰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਲਈ ਬਿਜਲੀ ਬੋਰਡ ਨੂੰ 20 ਹਜ਼ਾਰ 200 ਕਰੋੜ ਰੁਪਏ ਅਤੇ ਸਬਸਿਡੀ ਦੀ ਬਾਕੀ ਰਕਮ ਵੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੋਈ ਕਰਜ਼ਾ ਲੈ ਕੇ ਕੰਮ ਨਹੀਂ ਕਰ ਰਹੀ। ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾ ਕੇ ਮਾਲੀਏ ਦੇ ਸਰੋਤ ਵਧਾਏ ਗਏ ਹਨ, ਜਿਸ ਕਾਰਨ ਕਿਸਾਨਾਂ ਅਤੇ ਉਦਯੋਗਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।