ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚਾਲੇ ਗੱਠਜੋੜ ਦੀਆਂ ਚਰਚਾਵਾਂ ਜ਼ੋਰਾਂ 'ਤੇ ਹਨ ਇਹ ਸਾਹਮਣੇ ਆ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਵੱਰ ਫਿਰ ਤੋਂ ਗੱਠਜੋੜ ਕਰਨ ਦੀ ਤਿਆਰੀ ਕੀਤੀ ਗਈ ਹੈ।ਇਨ੍ਹਾਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਗਠਜੋੜ ਦੀਆਂ ਮੀਡੀਆਂ 'ਚ ਚਰਚਾਵਾਂ ਨੇ, ਸਾਡਾ BSP ਨਾਲ ਗਠਜੋੜ ਹੈ । ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਜ਼ਿਲ੍ਹਾ ਪ੍ਰਧਾਨਾਂ ਅਤੇ ਇੰਚਾਰਜਾਂ ਨਾਲ ਰੁਟੀਨ ਮੀਟਿੰਗ ਹੈ । ਪਾਣੀ ਸਣੇ ਕਈ ਅਹਿਮ ਮੁੱਦਿਆਂ 'ਤੇ ਮੀਟਿੰਗ ਹੋਈ ਹੈ।
ਦੱਸ ਦੇਈਏ ਕਿ ਲਗਾਤਾਰ ਇਹ ਚਰਚਾਵਾਂ ਚੱਲ ਰਹੀਆਂ ਹਨ ਕਿ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਗਠਜੋੜ ਹੋਣ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਕਿਸਾਨੀ ਅੰਦੋਲਨ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਦੇ ਨਾਲ ਗੱਠਜੋੜ ਨੂੰ ਤੋੜ ਦਿੱਤਾ ਸੀ ਅਤੇ ਖੁਦ ਨੂੰ ਭਾਜਪਾ ਤੋਂ ਵੱਖ ਕਰ ਲਿਆ ਸੀ । ਜਿਸ ਤੋਂ ਬਾਅਦ ਵਿਧਾਨਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਦੇ ਨਾਲ ਗਠਜੋੜ ਕਰ ਲਿਆ ਸੀ। ਪਰ ਹੁਣ ਇਹ ਮੁੜ ਸਾਹਮਣੇ ਆਇਆ ਹੈ ਕਿ ਸ਼੍ਰੋਮਣੀ ਅਲਾਲੀ ਦਲ ਦਾ ਭਾਜਪਾ ਦੇ ਨਾਲ ਇੱਕ ਵਾਰ ਫਿਰ ਤੋਂ ਗੱਠਜੋੜ ਹੋਣ ਜਾ ਰਿਹਾ ਹੈ।