ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਅੱਜ ਮਾਣਯੋਗ ਸਿਵਲ ਅਦਾਲਤ ਜ਼ੀਰਾ ਵਿਖੇ ਪੇਸ਼ੀ ਲਈ ਪਹੁੰਚੇ। ਦਰਅਸਲ ਸਾਲ 2017 ‘ਚ ਨੈਸ਼ਨਲ ਹਾਈਵੇਅ ਨੰਬਰ 54 ‘ਤੇ ਜਾਮ ਲਗਾਉਣ ਦੇ ਦੋਸ਼ ‘ਚ ਥਾਣਾ ਮੱਖੂ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਝੂਠ ਦਾ ਪੁਲ ਹੈ।
ਇਸ ਤੋਂ ਇਲਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਆਉਣ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗੱਲ ਕਹੀ ਗਈ ਸੀ ਪਰ ਅੱਜ ਆਮ ਆਦਮੀ ਪਾਰਟੀ ਦੇ ਭੇਤ ਦਾ ਪਰਦਾਫਾਸ਼ ਹੋ ਰਿਹਾ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਵਕੀਲ ਗੁਰਬਚਨ ਸਿੰਘ ਗਿੱਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਮਾਮਲੇ ਦੀ ਅਗਲੀ ਸੁਣਵਾਈ 13 ਜੁਲਾਈ ਨੂੰ ਹੋਵੇਗੀ।