ਜਦੋਂ ਰੋ ਪਏ ਸੀ.ਐੱਮ. ਮਾਨ ! ਦੇਖੋ ਵੀਡੀਓ

Tags

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਧੁੱਸੀ ਬੰਨ੍ਹ ’ਚ ਪਿਆ ਪਾੜ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਇਸ ਦੌਰਾਨ ਮੁੱਖ ਮੰਤਰੀ ਕਿਸ਼ਤੀ ਵਿੱਚ ਬੈਠ ਕੇ ਲੋਕਾਂ ਵਿਚਕਾਰ ਗਏ। ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਪੀੜਤ ਨੂੰ ਛੱਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਹੜ੍ਹ ਦੀ ਮਾਰ ਹੇਠ ਆਏ ਹਰ ਘਰ ਦੀ ਦੁਬਾਰਾ ਛੱਤ ਪਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਵਾਂ ’ਤੇ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਜਦੋਂ ਉਹ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬੀਆਂ ਦੀ ਸੇਵਾ ਕਰਨ ਵਿੱਚ ਰੁੱਝੇ ਹੋਏ ਹਨ ਤਾਂ

ਵਿਰੋਧੀ ਧਿਰ ਇਸ ਮੌਕੇ ਨੂੰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਵਰਤ ਰਹੀ ਹੈ। ਕੇਂਦਰ ਵੱਲੋਂ ਜਾਰੀ ਕੀਤੇ ਗਏ 218 ਕਰੋੜ ਰੁਪਏ ਬਾਰੇ ਵਿਰੋਧੀ ਧਿਰਾਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀਆਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਫੰਡ 10 ਜੁਲਾਈ ਨੂੰ ਜਾਰੀ ਕੀਤੇ ਗਏ ਸਨ। ਸੂਬਾ ਸਰਕਾਰ ਇਹ ਰਾਸ਼ੀ ਚਾਰ ਦਿਨਾਂ ਵਿੱਚ ਖਰਚ ਨਹੀਂ ਕਰ ਸਕਦੀ। ਉਨ੍ਹਾਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਸਵਾਲ ਕੀਤਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਫੰਡਾਂ ਦੀ ਦੁਰਵਰਤੋਂ ਕੀਤੀ ਸੀ ਤਾਂ ਉਦੋਂ ਉਹ ਚੁੱਪ ਕਿਉਂ ਸਨ।