ਆਹ ਚੱਕ : ਹੁਣੇ ਹੁਣੇ ਮਾਨ ਦੇ ਕੀਤੇ ਕੰਮਾਂ ਨੂੰ ਪਿਆ ਬੂਰ।।

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ 'ਤੇ ਸ਼੍ਰੀਹਰਿਕੋਟਾ ਤੋਂ ਵਾਪਸ ਪਰਤੇ 30 ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਐਲਾਨ ਕਰਦੇ ਹੋਏ ਕਿਹਾ ਕਿ 23 ਜੁਲਾਈ ਨੂੰ ਸਿੰਗਾਪੁਰ ਵਿਖੇ ਪ੍ਰਿੰਸੀਪਲਾਂ ਦਾ ਬੈਚ ਟਰੇਨਿੰਗ ਲਈ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵੱਡਾ ਐਲਾਨ ਕੀਤਾ ਕਿ ਪੰਜਾਬ ਵਿਚ ਇਸਰੋ ਦਾ ਮਿਊਜ਼ੀਅਮ ਬਣਾਇਆ ਜਾਵੇਗਾ। ਇਥੇ ਦੱਸ ਦੇਈਏ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਕੁੱਲ 30 ਬੱਚੇ ਚੰਦਰਯਾਨ-3 ਦੀ ਲਾਂਚਿੰਗ ਵੇਖਣ ਲਈ ਸ਼੍ਰੀਹਰਿਕੋਟਾ ਵਿਖੇ ਗਏ ਸਨ, ਇਨ੍ਹਾਂ ਵਿਚ 15 ਕੁੜੀਆਂ ਅਤੇ 15 ਮੁੰਡੇ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸਰੋ ਨਾਲ ਗੱਲ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ 13 ਹੋਰ ਲਾਂਚਿੰਗ ਹੋਣਗੀਆਂ, ਜਿਨ੍ਹਾਂ ਵਿਚ ਪਹਿਲੀ ਦਫ਼ਾ ਸਰਕਾਰੀ ਬੱਚਿਆਂ ਨੂੰ ਲਾਂਚਿੰਗ ਵੇਖਣ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਨਿੱਜੀ ਸਕੂਲਾਂ ਦੇ ਬੱਚੇ ਲਾਂਚਿੰਗ ਵੇਖਣ ਜਾਂਦੇ ਸਨ ਪਰ ਹੁਣ ਆਉਣ ਵਾਲੇ ਸਮੇਂ ਵਿਚ ਸਕੂਲ ਆਫ਼ ਐਮੀਨੈਂਸ ਤੋਂ ਬੱਚੇ ਜਾਣਗੇ। ਪਹਿਲੀ ਦਫ਼ਾ ਸਰਕਾਰੀ ਬੱਚਿਆਂ ਨੂੰ ਭੇਜਿਆ ਜਾਵੇਗਾ। ਇਸ ਮੌਕੇ ਚੰਦਰਯਾਨ-3 ਦੀ ਲਾਈਵ ਲਾਂਚਿੰਗ ਵੇਖ ਕੇ ਪਰਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ। ਬੱਚਿਆਂ ਨੇ ਕਿਹਾ ਕਿ ਉਹ ਉਥੇ ਵਿਗਿਆਨੀਆਂ ਨਾਲ ਮਿਲੇ, ਉਨ੍ਹਾਂ ਨਾਲ ਗੱਲਬਾਤ ਕਰਕੇ ਅਤੇ ਚੰਦਰਯਾਨ-3 ਦੀ ਲਾਈਵ ਲਾਂਚਿੰਗ ਵੇਖ ਕੇ ਬਹੁਤ ਹੀ ਵਧੀਆ ਲੱਗਾ ਹੈ।