ਭਗਵੰਤ ਮਾਨ ਦੀ ਸਿੱਧੀ ਧਮਕੀ ਹੁਣ ਖੈਰ੍ਹ ਨਹੀ ਪੂਰੇ ਪੰਜਾਬ ਵਿੱਚ ਲਿਆ ਇਹ ਵੱਡਾ ਫੈਂਸਲਾ

Tags

ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੇ ਨਿਸ਼ਾਨੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਉਲੀਕੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਲਈ ਸੂਬਾ ਸਰਕਾਰ ਵੱਲੋਂ ਸਭ ਤਿਆਰੀ ਮੁਕੰਮਲ ਕਰ ਲਈ ਗਈ ਹੈ। ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਨੂੰ ਹਿੱਸਾ ਬਣਾਉਣ ਲਈ ਢੁੱਕਵਾਂ ਤੇ ਸਾਜਗਰ ਮਾਹੌਲ ਸਿਰਜਿਆ ਗਿਆ ਹੈ। ‘ਖੇਡਾਂ ਵਤਨ ਪੰਜਾਬ ਦੀਆਂ-2023’ ਦੇ ਬਲਾਕ, ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ ਗਈ।

ਦੋਵਾਂ ਕੈਬਨਿਟ ਮੰਤਰੀਆਂ ਦੇ ਨਿਰਦੇਸ਼ਾਂ ਉਤੇ ਸਕੂਲੀ ਖੇਡਾਂ ਤੇ ਸਕੂਲੀ ਪ੍ਰੀਖਿਆਵਾਂ ਅਨੁਸਾਰ ਖੇਡ ਮੁਕਾਬਲਿਆਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਖੇਡਾਂ ਤੇ ਪ੍ਰੀਖਿਆਵਾਂ ਲਈ ਬਰੋ-ਬਰਾਬਰ ਸਮਾਂ ਮਿਲ ਸਕੇ। ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ 35 ਖੇਡਾਂ ਲਈ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਤੇ ਛੋਟੇ ਉਮਰ ਵਰਗਾਂ ਵਿੱਚ ਸਕੂਲੀ ਵਿਦਿਆਰਥੀ ਹੋਣ ਕਰਕੇ ਫੈਸਲਾ ਕੀਤਾ ਗਿਆ ਕਿ ਖੇਡ ਤੇ ਸਿੱਖਿਆ ਵਿਭਾਗ ਵੱਲੋਂ ਮਿਲ ਕੇ ਸਾਂਝਾ ਖੇਡ ਕੈਲੰਡਰ ਬਣਾਉਣ। ਉਨ੍ਹਾਂ ਕਿਹਾ ਕਿ ਸਕੂਲੀ ਪ੍ਰੀਖਿਆਵਾਂ ਦੇ ਹਿਸਾਬ ਨਾਲ ਪ੍ਰੋਗਰਾਮ ਉਲੀਕਿਆ ਗਿਆ ਹੈ।