ਆਹ ਗੱਲਾਂ ਕਰਕੇ ਤਾਂ ਸਿਰਾ ਹੀ ਕਰਾ ਜਾਂਦਾ ਭਗਵੰਤ ਮਾਨ!

Tags

ਪੰਜਾਬ ਕੈਬਨਿਟ ਦੀ ਅੱਜ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਮੰਤਰੀਆਂ ਨੂੰ ਮਿਲਣ ਵਾਲੀ ਗਰਾਂਟ ਵਿੱਚ ਵੱਡੀ ਕਟੌਤੀ ਕੀਤੀ ਜਾ ਸਕਦੀ ਹੈ। ਮੀਟਿੰਗ 'ਚ ਚਰਚਾ ਤੋਂ ਬਾਅਦ ਇਸ ਫੈਸਲੇ 'ਤੇ ਮੋਹਰ ਲਾਈ ਜਾ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਦੂਜੀ ਵਾਰ ਹੋਵੇਗਾ, ਜਦੋਂ ਮੁੱਖ ਮੰਤਰੀ ਤੇ ਹੋਰ ਮੰਤਰੀਆਂ ਦੀ ਗ੍ਰਾਂਟ ਵਿੱਚ ਕਟੌਤੀ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਲਾਨਾ ਗਰਾਂਟ 50 ਕਰੋੜ ਤੋਂ ਘਟਾ ਕੇ 37 ਕਰੋੜ ਰੁਪਏ ਹੋ ਸਕਦੀ ਹੈ। ਜਦਕਿ ਹੋਰ ਕੈਬਨਿਟ ਮੰਤਰੀਆਂ ਦੀ ਗਿਣਤੀ ਡੇਢ ਕਰੋੜ ਤੋਂ ਘਟਾ ਕੇ ਇੱਕ ਕਰੋੜ ਕਰਨ ਦੀ ਤਿਆਰੀ ਹੈ।

ਦੱਸ ਦਈਏ ਕਿ ਜਦੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਈ ਸੀ ਤਾਂ ਕੈਬਨਿਟ ਮੰਤਰੀਆਂ ਨੂੰ ਤਿੰਨ ਕਰੋੜ ਰੁਪਏ ਦੀ ਸਾਲਾਨਾ ਗਰਾਂਟ ਮਿਲਦੀ ਸੀ ਪਰ ਮਾਨ ਸਰਕਾਰ ਨੇ ਇਸ ਨੂੰ ਘਟਾ ਕੇ 1.5 ਕਰੋੜ ਕਰ ਦਿੱਤਾ ਸੀ ਪਰ ਹੁਣ ਦੂਜੀ ਵਾਰ ਇਹ ਗਰਾਂਟ ਘਟਾ ਕੇ ਇੱਕ ਕਰੋੜ ਰਹਿ ਸਕਦੀ ਹੈ। ਸੂਤਰਾਂ ਨੇ ਦੱਸਿਆ ਹੈ ਕਿ ਸਰਕਾਰ ਚਾਲੂ ਵਰ੍ਹੇ ਦੌਰਾਨ ਦੂਜੀ ਵਾਰ ਮੁੱਖ ਮੰਤਰੀ ਤੇ ਕੈਬਨਿਟ ਵਜ਼ੀਰਾਂ ਦੇ ਅਖ਼ਤਿਆਰੀ ਕੋਟੇ ਦੇ ਫ਼ੰਡਾਂ ’ਤੇ ਕੱਟ ਲਾਉਣ ਜਾ ਰਹੀ ਹੈ। ਕੈਬਨਿਟ ਮੀਟਿੰਗ ਵਿੱਚ ਇਸ ਨੂੰ ਹਰੀ ਝੰਡੀ ਮਿਲਣ ਦੀ ਸੰਭਾਵਨਾ ਹੈ। ਕਫ਼ਾਇਤੀ ਮੁਹਿੰਮ ਤਹਿਤ ‘ਆਪ’ ਸਰਕਾਰ ਆਪਣੇ ਖ਼ਰਚੇ ਘਟਾਉਣ ਹਿੱਤ ਅਜਿਹੇ ਕਦਮ ਚੁੱਕ ਰਹੀ ਹੈ। ਹਾਲਾਂਕਿ ਇਹ ਫ਼ੈਸਲਾ ਵਜ਼ੀਰਾਂ ਨੂੰ ਫ਼ੰਡ ਹੱਥ ਘੁੱਟ ਕੇ ਵੰਡਣ ਲਈ ਮਜਬੂਰ ਕਰੇਗਾ।