CM ਭਗਵੰਤ ਮਾਨ ਨੇ ਮੁੜ ਵਿਰੋਧੀਆਂ ਦੀ ਬਣਾਈ ਰੇਲ, ਕਿਹਾ ਤੁਹਾਡਾ ਕੁੱਤਾ ਟੌਮੀ ਤੇ ਸਾਡਾ ਕੁੱਤਾ ਕਤੀੜ

Tags

ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਅੱਜ ਦੇਸ਼ ਦੇ ਸਭ ਤੋਂ ਵੱਡੇ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਇਸ ਵੱਡ-ਆਕਾਰੀ ਖੇਡ ਸਮਾਗਮ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਲੱਗਭਗ ਦੋ ਮਹੀਨਿਆਂ ਦੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਇਸ ਸ਼ਾਨਦਾਰ ਖੇਡ ਮੇਲੇ ਦਾ ਉਦਘਾਟਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਖੇਡ ਮੇਲਾ ਸੂਬੇ ਦੀ ਖੇਡਾਂ ਦੇ ਖੇਤਰ ਵਿਚ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਜਾਣ ਲਈ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਉੱਘੇ ਖਿਡਾਰੀ ਸਟੇਡੀਅਮ ਵਿੱਚ ਖੇਡਾਂ ਦੀ ਮਸ਼ਾਲ ਲੈ ਕੇ ਆਏ। ਉਨ੍ਹਾਂ ਦੱਸਿਆ ਕਿ ਇਹ ਮਸ਼ਾਲ ਸੂਬੇ ਭਰ ਦੇ 23 ਜ਼ਿਲ੍ਹਿਆਂ ਤੋਂ ਗੁਜ਼ਰੀ, ਜਿੱਥੇ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਖਿਡਾਰੀਆਂ ਨੇ ਦੌੜ ਵਿਚ ਹਿੱਸਾ ਲਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮਸ਼ਾਲ ਨੂੰ ਸੂਬੇ ਭਰ ਵਿਚ ਭਰਵਾਂ ਹੁੰਗਾਰਾ ਮਿਲਿਆ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਝੋਨੇ ਦੀ ਲੁਆਈ ਤੋਂ ਬਾਅਦ ਇਸ ਦੀ ਕਟਾਈ ਸਖ਼ਤ ਮਿਹਨਤ ਨਾਲ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਇਹ ਖੇਡਾਂ ਨਵੇਂ ਪੌਦੇ ਲਗਾਉਣ ਲਈ ਹਨ, ਜੋ ਆਉਣ ਵਾਲੇ ਸਮੇਂ ਵਿਚ ਭਰਪੂਰ ਲਾਭ ਦੇਣਗੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਵਿਕਾਸ ਵੱਲ ਕਦੇ ਧਿਆਨ ਨਹੀਂ ਦਿੱਤਾ, ਜਿਸ ਕਾਰਨ ਪੰਜਾਬ ਇਸ ਖੇਤਰ ਵਿਚ ਪੱਛੜ ਗਿਆ ਹੈ।