ਵੜਿੰਗ ਨੇ ਭਾਰਤੀ ਨਿਆਂਪਾਲਿਕਾ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਭਾਜਪਾ ਦੇ ਮੂੰਹ 'ਤੇ ਕਰਾਰੀ ਚਪੇੜ ਹੈ। ਅਸੀਂ ਹਮੇਸ਼ਾ ਦੇਸ਼ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ ਅਤੇ ਹੁਣ ਇਹ ਭਾਰਤ ਦੇ ਸੰਘੀ ਢਾਂਚੇ ਦੀ ਰੱਖਿਆ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਭਾਜਪਾ ਦੇ ‘ਕੁਸ਼ਾਸਨ’ ਅਤੇ ਜ਼ੁਲਮ ਵਿਰੁੱਧ ਲੜਦੀ ਰਹੇਗੀ। ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਣ 'ਤੇ ਸੁਪਰੀਮ ਕੋਰਟ ਦਾ ਸਟੇਅ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੈ। ਪੰਜਾਬ ਕਾਂਗਰਸ ਭਵਨ ਵਿੱਚ ਹੋਏ ਜਸ਼ਨ ਇਸ ਗੱਲ ਦਾ ਸਪੱਸ਼ਟ ਸੰਕੇਤ ਹਨ ਕਿ ਕਾਂਗਰਸ ਪਾਰਟੀ ਭਾਜਪਾ ਤੋਂ ਡਰ ਕੇ ਪਿੱਛੇ ਹਟਣ ਦੇ ਮੂਡ ਵਿੱਚ ਨਹੀਂ ਹੈ।
ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸਾਡੇ ਉਤਸ਼ਾਹੀ ਸਾਂਸਦ ਰਾਹੁਲ ਗਾਂਧੀ ਉਸੇ ਪੁਰਾਣੇ ਜਜ਼ਬੇ ਅਤੇ ਉਤਸ਼ਾਹ ਨਾਲ ਪਾਰਲੀਮੈਂਟ ਵਿੱਚ ਆਉਣਗੇ, ਪਰ ਇੱਕ ਦਲੇਰ ਅਤੇ ਇਮਾਨਦਾਰ ਸੰਸਦ ਮੈਂਬਰ ਵਜੋਂ ਆਪਣੀ ਭੂਮਿਕਾ ਨੂੰ ਮੁੜ ਪਰਿਭਾਸ਼ਤ ਕਰਨ ਲਈ ਹੋਰ ਹਿੰਮਤ ਨਾਲ ਆਉਣਗੇ। ਵੜਿੰਗ ਨੇ ਕਿਹਾ ਕਿ ਅਸੀਂ ਸਾਰੇ ਜਲਦੀ ਹੀ ਉਸ ਨੂੰ ਐਮ.ਪੀ ਤੋਂ ਪੀ. ਐਮ ਵਿੱਚ ਬਦਲਦੇ ਹੋਏ ਦੇਖਾਂਗੇ। ਪਟਾਕੇ ਚਲਾ ਕੇ ਅਤੇ ਢੋਲ ਦੇ ਦਮਗਜਿਆਂ ਨਾਲ ਜਸ਼ਨ ਬਹੁਤ ਧੂਮਧਾਮ ਨਾਲ ਮਨਾਏ ਗਏ। ਇਕੱਠ ਨੇ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ