ਜਦੋ ਹੁਣੇ ਹੁਣੇ ਮੰਤਰੀ ਖੁੱਡੀਆਂ ਦੀ ਆਹ ਗੱਲ ਬਾਰੇ ਮਾਨ ਨੂੰ ਲੱਗਿਆ ਪਤਾ।

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ। ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 191, ਪਸ਼ੂ ਪਾਲਣ ਵਿਭਾਗ ਦੇ 25, ਸਹਿਕਾਰਤਾ ਦੇ 24 ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ

ਨੌਜਵਾਨਾਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਅੱਜ ਤੋਂ ਉਹ ਸਰਕਾਰ ਦੀ ਉਸ ਟੀਮ ਦਾ ਹਿੱਸਾ ਬਣ ਗਏ ਹਨ ਜੋ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਰੋਲ ਮੈਰਿਟ ਅਤੇ ਪਾਰਦਰਸ਼ਤੀ ਤਰੀਕੇ ਨਾਲ ਇਹ ਭਰਤੀ ਮੁਹਿੰਮ ਚਲਾ ਰਹੀ ਹੈ ਅਤੇ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰੀ-ਮੋਰੀ ਲਈ ਕੋਈ ਥਾਂ ਨਹੀਂ।