"ਖਹਿਰੇ ਨੂੰ ਸੁੱਤੇ ਪਏ ਨੂੰ ਚੁੱਕ ਕੇ ਲੈ ਗਏ" ਬਿਕਰਮ ਮਜੀਠੀਆ ਬੋਲੇ

Tags

‘ਮੁੱਖ ਮੰਤਰੀ ਨੇ ਸੂਬੇ ਵਿਚ 18 ਮਹੀਨਿਆਂ ਦੌਰਾਨ ਕੋਈ ਵਿਕਾਸ ਕੀਤਾ ਨਹੀਂ ਸਗੋਂ ਸੂਬੇ ਨੂੰ 50 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾਈ ਕਰ ਕੇ ‘ਵੱਡਾ ਬਦਲਾਅ’ ਲਿਆਂਦਾ ਹੈ’’। ਇਹ ਪ੍ਰਗਟਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੰਡਿਆਲਾ ਗੁਰੂ ਵਿਖੇ ਯੂਥ ਮਿਲਣੀ ਪ੍ਰੋਗਰਾਮ ਦੌਰਾਨ ਕੀਤਾ। ਇਹ ਪ੍ਰੋਗਰਾਮ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਕਰਵਾਇਆ ਗਿਆ, ਇਸ ਵਿਚ ਯੂਥ ਅਕਾਲੀ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਪੁੱਜੇ ਹੋਏ ਸਨ। ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੀ ਹੈ।

ਕਿਤੇ ਕੋਈ ਵਿਕਾਸ ਨਹੀਂ ਹੋਇਆ, ਪੈਸਾ ਗਿਆ ਕਿੱਥੇ? ਲੋਕ ਇਸ ਸਵਾਲ ਦਾ ਜਵਾਬ ਮੰਗਦੇ ਹਨ। ਪੰਜਾਬ ਦੀਆਂ ਸੜਕਾਂ ਟੁੱਟੀਆਂ ਪਈਆਂ ਹਨ, ਲੋਕਾਂ ਦਾ ਲੰਘਣਾ ਮੁਸ਼ਕਲ ਹੋਇਆ ਹੈ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਤੇ ਹਲਕੇ ਦੀਆਂ ਸੜਕਾਂ ਦੀ ਮਾੜੀ ਹਾਲਤ ਹੈ। ਉਨ੍ਹਾਂ ਕਿਹਾ ਖਡੂਰ ਸਾਹਿਬ ਹਲਕੇ ਤੋਂ ਵਿਧਾਇਕ ਦੇ ਰਿਸ਼ਤੇਦਾਰ ਗ਼ੈਰ-ਕਾਨੂੰਨੀ ਮਾਈਨਿੰਗ ਵਿਚਟ ਫੜੇ ਗਏ ਹਨ ਤੇ ਵਿਧਾਇਕ, ਹੁਣ ਐੱਸਐੱਸਪੀ ਨੂੰ ਧਮਕੀਆਂ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਗਾਇਕ ਸ਼ੁਭਦੀਪ ਸਿੰਘ ਦੇ ਨਾਲ ਅਕਾਲੀ ਦਲ ਡਟ ਕੇ ਨਾਲ ਖੜ੍ਹਾ ਹੈ।