ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਸੂਬਾ ਕਾਂਗਰਸ ਤੋਂ ਵੱਖ ਹੋ ਗਏ ਹਨ। ਉਨ੍ਹਾਂ ਨੇ ਪੰਜਾਬ ਕਾਂਗਰਸ ਅਤੇ 'ਆਪ' ਗਠਜੋੜ 'ਤੇ ਸਹਿਮਤੀ ਜਤਾਈ ਹੈ। ਨਾਲ ਹੀ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ। ਲੋਕਤੰਤਰ ਨੂੰ ਬਚਾਉਣ ਲਈ ਸਵਾਰਥ ਦੀ ਰਾਜਨੀਤੀ ਨੂੰ ਤਿਆਗਣਾ ਪਵੇਗਾ।ਨਵਜੋਤ ਸਿੱਧੂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿਤੀ ਹੈ। ਜ਼ਿਕਕਯੋਗ ਹੈ ਕਿ ਪੰਜਾਬ ਕਾਂਗਰਸ ਦੇ ਵੱਡੇ ਆਗੂ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਆਪ’ ਨਾਲ ਲੜਨ ਲਈ ਰਾਜ਼ੀ ਨਹੀਂ ਹੋਏ ਹਨ ਪਰ ਨਵਜੋਤ ਸਿੱਧੂ ਨੇ ਇਸ ਮਾਮਲੇ 'ਤੇ ਟਵੀਟ ਕਰਕੇ ਕਿਹਾ ਕਿ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਇਹ ਫੈਸਲਾ ਵੱਡੇ ਮਕਸਦ ਲਈ ਹੈ। ਸੰਵਿਧਾਨ ਦੀ ਭਾਵਨਾ ਦਾ ਸਤਿਕਾਰ ਕਰਨ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਤੋਂ ਆਪਣੀ ਤਾਕਤ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ ਨੂੰ ਮੁਕਤ ਕਰਨ ਲਈ ਰਾਸ਼ਟਰੀ ਹਿੱਤ ਨੂੰ ਸਭ ਤੋਂ ਉੱਪਰ ਰੱਖਿਆ ਗਿਆ ਹੈ। ਸਿੱਧੂ ਨੇ ਲਿਖਿਆ ਕਿ ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜੀਆਂ ਜਾਂਦੀਆਂ। ਇਹ ਅਗਲੀ ਪੀੜ੍ਹੀ ਲਈ ਲੜੀਆਂ ਜਾਂਦੀਆਂ ਹਨ। ਟਵੀਟ ਦੇ ਅੰਤ 'ਚ ਉਨ੍ਹਾਂ ਨੇ ਲਿਖਿਆ ਜੁੜੇਗਾ ਭਾਰਤ - ਜਿੱਤੇਗਾ ਇੰਡੀਆ