ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਕਿਸਾਨ ਜਥੇਬੰਦੀਆਂ ਨੇ ਕੈਬਨਿਟ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੇ ਬਰਨਾਲਾ ਸਥਿਤ ਰਿਹਾਇਸ਼ ਦੇ ਸਾਹਮਣੇ ਦਿਨ-ਰਾਤ ਦਾ ਧਰਨਾ ਪਿਛਲੇ ਤਿੰਨ ਦਿਨਾਂ ਤੋਂ ਲਗਾਇਆ ਹੋਇਆ ਧਰਨਾ ਸਮਾਪਤ ਹੋ ਗਿਆ ਹੈ। ਧਰਨਾ ਖ਼ਤਮ ਕਰਦੇ ਹੋਏ ਕਿਸਾਨਾਂ ਨੇ ਸਰਕਾਰਾਂ ਖਿਲਾਫ਼ ਜਮ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਮੁਤਾਬਕ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਬਰਬਾਦ ਹੋਈ ਹੈ, ਉਨ੍ਹਾਂ ਨੂੰ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਿਨ੍ਹਾਂ ਦੀ ਫ਼ਸਲ ਦੀ ਦੁਬਾਰਾ ਬਿਜਾਈ ਨਹੀਂ ਹੋ ਸਕਦੀ ਉਨ੍ਹਾਂ ਨੂੰ ਇੱਕ ਲੱਖ ਰੁਪਏ, ਜਿਨ੍ਹਾਂ ਦੇ ਪਸ਼ੂ ਮਰ ਗਏ ਉਨ੍ਹਾਂ ਨੂੰ ਇੱਕ ਲੱਖ ਰੁਪਏ ਮੁਆਵਜ਼ਾ ਅਤੇ ਜਿਨ੍ਹਾਂ ਦੇ ਘਰ ਹੜ੍ਹ ਵਿੱਚ ਰੁੜ ਗਏ ਹਨ ਉਨ੍ਹਾਂ ਨੂੰ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।
ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਉਤੇ ਹੜ੍ਹ ਪੀੜ੍ਹਤਾਂ ਨੂੰ ਕੋਈ ਮਦਦ ਨਹੀਂ ਦੇਣ ਦਾ ਦੋਸ਼ ਲਗਾ ਕੇ ਪਿਛਲੇ ਤਿੰਨ ਦਿਨਾਂ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਕਿਸਾਨ ਨੇਤਾਵਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਧਰਨਾ ਸਮਾਪਤ ਕਰਦੇ ਹੋਏ ਅਗਲੇ ਸੰਘਰਸ਼ ਲਈ ਰਣਨੀਤੀ ਉਲੀਕਣ ਦੀ ਗੱਲ ਆਖੀ।