ਹੁਣੇ ਹੁਣੇ ਪੂਰੇ ਪੰਜਾਬ ਚ ਰਜਿਸਟਰੀਆਂ ਬਾਰੇ ਭਗਵੰਤ ਮਾਨ ਨੇ ਸੁਣਾਈ ਨਵੀਂ ਖੁਸ਼ਖਬਰੀ

Tags

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ’ਚ ਹੀ ਪਿਛਲੇ ਸਾਲ ਦੇ ਮੁਕਾਬਲੇ 13 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਅਪ੍ਰੈਲ 2023 ਤੋਂ ਅਗਸਤ 2023 ਤੱਕ 1811.14 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿਚ ਇਹੀ ਆਮਦਨ 1605.49 ਕਰੋੜ ਰੁਪਏ ਸੀ। ਇਸ ਤਰ੍ਹਾਂ ਇਹ ਵਾਧਾ 13 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਾ ਕੀਤਾ ਜਾਵੇ।

ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ’ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ’ਤੇ ਲਿਖਤੀ ਸ਼ਿਕਾਇਤ ਵਟਸਐਪ ਕੀਤੀ ਜਾ ਸਕਦੀ ਹੈ। ਐੱਨ. ਆਰ. ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ’ਤੇ ਭੇਜ ਸਕਦੇ ਹਨ। ਜਿੰਪਾ ਨੇ ਦੱਸਿਆ ਕਿ ਸਾਲ 2023-24 ਦੌਰਾਨ ਰਜਿਸਟਰੀਆਂ ਤੋਂ 4700 ਕਰੋੜ ਰੁਪਏ ਦੀ ਆਮਦਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਮਾਲ ਵਿਭਾਗ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੋਜ਼ਗਾਰ ਦਿੱਤਾ ਜਾ ਰਿਹਾ ਹੈ।