ਆਪਸ 'ਚ ਹੀ ਲੜ ਪਏ ਪਟਵਾਰੀ ਹੱਥੋਪਾਈ ਤੱਕ ਦੀ ਆਈ ਨੌਬਤ

Tags

ਅੰਮ੍ਰਿਤਸਰ ਵਿੱਚ ਨਿਊ ਰੈਵੇਨਿਊ ਪਟਵਾਰ ਯੂਨੀਅਨ ਨੇ ਪ੍ਰੈਸ ਕਾਨਫਰੰਸ ਕੀਤੀ। ਨਿਊ ਰੈਵੇਨਿਊ ਪਟਵਾਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਮਾਲ ਵਿਭਾਗ ਦੇ ਸਾਰੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਹ ਮੀਡੀਆ ਦੇ ਮਾਧਿਅਮ ਰਾਹੀਂ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਉਨ੍ਹਾਂ ਨੇ ਕੰਮ ਨਹੀਂ ਛੱਡਿਆ ਹੈ। ਨਿਊ ਰੈਵੇਨਿਊ ਪਟਵਾਰ ਯੂਨੀਅਨ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ। ਜੋ ਯੂਨੀਅਨ ਸਰਕਾਰ ਦਾ ਵਿਰੋਧ ਕਰ ਰਹੀ ਹੈ, ਅਸੀਂ ਉਨ੍ਹਾਂ ਦੀ ਹਮਾਇਤ ਨਹੀਂ ਕਰਦੇ। ਉਨ੍ਹਾਂ ਨੇ ਕਿਹਾ ਕਿ ਨਿਊ ਯੂਨੀਅਨ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਜੋ ਯੂਨੀਅਨ ਹੜਤਾਲ ਉਪਰ ਗਈ ਹੈ ਉਹ ਕੰਮ ਉਤੇ ਵਾਪਸ ਆ ਜਾਵੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਹੜਤਾਲ ਨਾਲ ਉਨ੍ਹਾਂ ਦਾ ਕੋਈ ਵੀ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਪਟਵਾਰੀ ਉਨ੍ਹਾਂ ਨਾਲ ਰਾਬਤਾ ਬਣਾ ਰਹੇ ਹਨ ਤੇ ਉਹ ਕੰਮ ਕਰਨ ਲਈ ਰਾਜ਼ੀ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਨੂੰ ਦੇਖਦੇ ਹੋਏ ਪਟਵਾਰੀਆਂ ਨੂੰ ਆਪਣੇ ਕੰਮ ਉਤੇ ਪਰਤ ਆਉਣਾ ਚਾਹੀਦਾ ਹੈ।