ਪੰਜਾਬ ਸਰਕਾਰ ਦੀ ਕਾਰਜਸ਼ੈਲੀ ਅਤੇ ਕਾਰਵਾਈ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਅਤੇ ਪਟਵਾਰੀਆਂ ਅਤੇ ਕਾਨੂੰਨਗੋ ਦਰਮਿਆਨ ਵਿਵਾਦ ਵਧਦਾ ਜਾ ਰਿਹਾ ਹੈ ਪਰ ਇਸ ਨਾਲ ਪੰਜਾਬੀ ਨੌਜਵਾਨਾਂ ਲਈ ਰੁਜ਼ਗਾਰ ਦਾ ਰਾਹ ਜ਼ਰੂਰ ਖੁੱਲ੍ਹ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅੱਜ 8 ਸਤੰਬਰ ਨੂੰ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ (Punjab Patwaris) ਨੂੰ ਨਿਯੁਕਤੀ ਪੱਤਰ ਸੌਂਪ ਦਿੱਤੇ ਹਨ।
ਇਸ ਦੌਰਾਨ CM ਭਗਵੰਤ ਮਾਨ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਇੱਕ ਹੋਰ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਹੁਣ ਉਮੀਦਵਾਰਾਂ ਨੂੰ ਸਿਖਲਾਈ ਦੌਰਾਨ 5,000 ਰੁਪਏ ਦੀ ਬਜਾਏ 18,000 ਰੁਪਏ ਪ੍ਰਤੀ ਮਹੀਨਾ ਵਿੱਤੀ ਭੱਤਾ ਮਿਲੇਗਾ। ਕਿਉਂਕਿ ਅੱਜ ਦੇ ਸਮੇਂ ਵਿੱਚ MSC B-TECH ਅਤੇ ਹੋਰ ਡਿਗਰੀ ਧਾਰਕਾਂ ਲਈ ਪੰਜ ਹਜ਼ਾਰ ਰੁਪਏ ਦਾ ਭੱਤਾ ਨਾਂਹ ਦੇ ਬਰਾਬਰ ਹੈ। ਅਗਲੇ ਇੱਕ-ਦੋ ਦਿਨਾਂ ਵਿੱਚ ਇਹ ਭੱਤਾ ਵਧਾ ਕੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਵੇਗਾ।