ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭੈਣਾਂ ਨੂੰ ਭਰਾ ਵੱਲੋਂ ਰੱਖੜੀ ਦਾ ਤੋਹਫ਼ਾ ਦਿੰਦੇ ਹੋਏ 5714 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤ ਪੱਤਰ ਸੌਂਪੇ। ਇਸ ਦੌਰਾਨ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੋਂ ਰੱਖੜੀ ਵੀ ਬਣਵਾਈ। ਉਨ੍ਹਾਂ ਕਿਹਾ ਕਿ ਸਿਰਫ਼ ਮੈਰਿਟ ਦੇ ਆਧਾਰ 'ਤੇ ਨੌਕਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਧੀਆਂ ਪੁੱਤਰਾਂ ਨਾਲੋਂ ਘੱਟ ਨਹੀਂ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੀ ਉਨ੍ਹਾਂ ਦੇ ਨਾਲ ਮੰਚ 'ਤੇ ਮੌਜੂਦ ਰਹੇ।
ਪੰਜਾਬ ਸਰਕਾਰ ਨੇ ਰੱਖੜੀ ਦੇ ਤਿਉਹਾਰ 'ਤੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡਾ ਤੋਹਫ਼ਾ ਦਿੱਤਾ। ਅੰਮ੍ਰਿਤਸਰ ਵਿੱਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 5704 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਸੀਐਮ ਭਗਵੰਤ ਮਾਨ ਨੇ ਰੱਖੜ ਪੁੰਨਿਆ ਮੌਕੇ ਅੰਮ੍ਰਿਤਸਰ ਵਿੱਚ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡਣ ਦੌਰਾਨ ਆਪਣਾ ਭਾਸ਼ਣ ਅੱਧ-ਵਿਚਾਲੇ ਰੋਕ ਕੇ ਸਟੇਜ 'ਤੇ ਔਰਤ ਤੋਂ ਰੱਖੜੀ ਬੰਨ੍ਹਵਾਈ।