ਜਲੰਧਰ ਸ਼ਹਿਰ ਦਾ ਮਸ਼ਹੂਰ ਜੋੜਾ ਇੱਕ ਵਾਰ ਫਿਰ ਤੋਂ ਵਿਵਾਦਾਂ 'ਚ ਘਿਰ ਗਿਆ ਹੈ। ਲੜਾਈ-ਝਗੜੇ ਅਤੇ ਬੰਦੂਕ ਕਲਚਰ ਨੂੰ ਵਧਾਵਾ ਦੇਣ ਕਾਰਨ ਵਿਵਾਦਾਂ 'ਚ ਘਿਰਿਆ ਮਸ਼ਹੂਰ ਜੋੜਾ ਹੁਣ ਅਸ਼ਲੀਲ ਵੀਡੀਓਜ ਨੂੰ ਲੈ ਕੇ ਸੁਰਖੀਆਂ 'ਚ ਹੈ। ਜਿਸ ਤੋਂ ਬਾਅਦ ਇਹ ਜੋੜਾ ਸੋਸ਼ਲ ਮੀਡੀਆ ਉੱਤੇ ਕਾਫੀ ਟ੍ਰੋਲ ਹੋ ਰਿਹਾ ਸੀ। ਵਾਇਰਲ ਵੀਡੀਓ ਨਿੱਜੀ ਪਲਾਂ ਦਾ ਹੈ ਜਿਸ ਨੂੰ ਮਹਿਲਾ ਦੀ ਕਰੀਬੀ ਸਹੇਲੀ ਨੇ ਵਾਇਰਲ ਕੀਤਾ ਸੀ। ਹਾਲਾਂਕਿ ਔਰਤ ਦੇ ਪਤੀ ਨੇ ਇਸ ਨੂੰ ਫੇਕ ਦੱਸਿਆ ਪਰ ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਬੁੱਧਵਾਰ ਦੇਰ ਸ਼ਾਮ ਮੁਲਜ਼ਮ ਔਰਤ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਵੀਡੀਓ ਦੇ ਇੰਟਰਨੈੱਟ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੀੜਤਾ ਨੇ ਇਸ ਨੂੰ ਡਿਲੀਟ ਕਰਨ ਦੀ ਅਪੀਲ ਕੀਤੀ ਹੈ। ਜਲੰਧਰ ਦਾ ਇਹ ਜੋੜਾ ਖਾਣੇ ਦੀ ਰੈਸਿਪੀ ਨੂੰ ਲੈ ਕੇ ਇੰਟਰਨੈੱਟ ਮੀਡੀਆ 'ਤੇ ਕਾਫੀ ਚਰਚਾ ਵਿੱਚ ਰਿਹਾ ਹੈ। ਬੁੱਧਵਾਰ ਨੂੰ ਜਦੋਂ ਇਹ ਵੀਡੀਓ ਕਲਿੱਪ ਇੰਟਰਨੈੱਟ ਮੀਡੀਆ ਪਲੇਟਫਾਰਮਾਂ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ ਤਾਂ ਪੁਲਿਸ ਵੀ ਹਰਕਤ 'ਚ ਆ ਗਈ। ਸ਼ਿਕਾਇਤਕਰਤਾ ਅਨੁਸਾਰ, ਕੁਝ ਦਿਨ ਪਹਿਲਾਂ ਉਸ ਨੂੰ ਇੱਕ ਵੀਡੀਓ ਕਲਿੱਪ ਭੇਜੀ ਗਈ ਸੀ ਜੋ ਕਿ ਫੇਕ ਸੀ। ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਤੋਂ ਪੈਸੇ ਮੰਗਣ ਲੱਗੇ, ਜਿਸ ਦੇ ਖਿਲਾਫ਼ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ।