ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਵਲੋਂ ਹੰਗਾਮੇ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਖ਼ਤ ਸ਼ਬਦਾਂ 'ਚ ਨਿੰਦਾ ਕੀਤਾ ਗਈ। ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਨੂੰ ਵਿਰੋਧੀ ਧਿਰ ਵਲੋਂ 'ਬੋਲਾ' ਕਹਿ ਕੇ ਬੁਲਾਉਣਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਬਹੁਤ ਲੰਬਾ ਸਮਾਂ ਸਿਆਸਤ 'ਚ ਰਹੀ ਹੈ ਅਤੇ ਇਸ ਤਰ੍ਹਾਂ ਦਾ ਨੈਗੇਟਿਵ ਮਾਹੌਲ ਪੈਦਾ ਕਰਨਾ ਬੇਹੱਦ ਗਲਤ ਹੈ ਅਤੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਕੰਨ ਦੁਖਦੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂਆਂ ਨੂੰ ਸਮਾਂ ਦਿੱਤਾ ਜਾਂਦਾ ਹੈ ਅਤੇ ਉਹ ਆਰਾਮ ਨਾਲ ਆਪਣੀ ਗੱਲ ਰੱਖ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਪੀਕਰ ਨੂੰ 'ਬੋਲਾ' ਕਹਿ ਕੇ ਬੁਲਾਉਣਾ ਕਿੰਨੀ ਕੁ ਚੰਗੀ ਗੱਲ ਹੈ। ਅਨਮੋਲ ਗਗਨ ਮਾਨ ਨੇ ਕਿਹਾ ਕਿ ਇੱਥੇ ਪੰਜਾਬ ਦੇ ਧੀਆਂ-ਪੁੱਤਾਂ ਦੇ ਮਸਲੇ ਹੱਲ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਮਿਹਰ ਕੀਤੀ ਤਾਂ ਪੰਜਾਬ 'ਚ ਸਭ ਕੁੱਝ ਹੋ ਜਾਣਾ ਹੈ। ਮੰਤਰੀ ਨੇ ਕਿਹਾ ਕਿ ਔਰਤਾਂ ਦੀ ਇੱਜ਼ਤ ਕਰਨੀ ਇਨ੍ਹਾਂ ਨੂੰ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਅਜਿਹਾ ਕਰਨਾ ਬਿਲਕੁਲ ਚੰਗਾ ਨਹੀਂ ਲੱਗਦਾ ਅਤੇ ਆਗੂ ਵੱਡੇ ਹਨ, ਸਿਆਣੇ ਹਨ, ਇਸ ਲਈ ਉਨ੍ਹਾਂ ਨੂੰ ਬੈਠ ਕੇ ਸੁਣਨਾ ਚਾਹੀਦਾ ਹੈ। ਜੇਕਰ ਕੋਈ ਸਵਾਲ ਹਨ ਤਾਂ ਮਾਣ-ਇੱਜ਼ਤ ਨਾ ਪੁੱਛੇ, ਇੰਨਾ ਹੰਗਾਮਾ ਕਿਸ ਲਈ।