ਅੱਜ ਤਾਂ ਗੱਲਾਂ ਵਾਲੇ ਜਮਾਂ ਚਿੱਬ ਕੱਡ ਗਿਆ CM ਭਗਵੰਤ ਮਾਨ !

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਹਿਕਾਰਤਾ ਵਿਭਾਗ ਦੇ 272 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਰਕਾਰ ਦਾ ਹਿੱਸਾ ਬਣਾਇਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਕਰੀਆਂ ਦੇਣ ਵਿਚ ਇਕ ਮਿੰਟ ਵੀ ਬਰਬਾਦ ਨਹੀਂ ਕਰਨਾ ਚਾਹੁੰਦੇ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿਚ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ 72 ਸਾਲ ਪਹਿਲਾਂ ਹੀ ਟਾਲ ਦਿਤਾ ਹੈ। ਉਨ੍ਹਾਂ ਦਸਿਆ ਕਿ 272 ਉਮੀਦਵਾਰਾਂ ਵਿਚੋਂ 181 ਲੜਕੇ ਅਤੇ 91 ਲੜਕੀਆਂ ਹਨ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਦਿਤੇ ਗਏ ਹਨ। ਪੰਜਾਬ ਵਿਚ ਰਿਸ਼ਵਤ ਅਤੇ ਸਿਫ਼ਾਰਸ਼ਾਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ। ਹੁਣ ਪੰਜਾਬ ਵਿਚ ਉਸ ਨੂੰ ਹੀ ਸਰਕਾਰੀ ਨੌਕਰੀ ਮਿਲੇਗੀ ਜੋ ਅਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰੇਗਾ।

ਪੰਜਾਬ ਵਿਚ ਬਿਨਾਂ ਸਿਫਾਰਿਸ਼ ਦੇ ਨੌਕਰੀਆਂ ਦਿਤੀਆਂ ਜਾ ਰਹੀਆਂ ਹਨ। ਸੀ.ਐਮ. ਨੇ ਪਟਵਾਰੀਆਂ ਦੇ ਮਸਲੇ 'ਤੇ ਬੋਲਦਿਆਂ ਕਿਹਾ ਕਿ ਜਦੋਂ ਰੱਬ ਨੇ ਤੁਹਾਨੂੰ ਇੰਨੀ ਵੱਡੀ ਕਲਮ ਦਿਤੀ ਹੈ ਤਾਂ ਤੁਹਾਨੂੰ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ। ਤੁਹਾਡਾ ਇਕ ਸ਼ਬਦ ਜਾਂ ਤਾਂ ਜ਼ਮੀਨੀ ਵਿਵਾਦ ਨੂੰ ਖਤਮ ਕਰ ਸਕਦਾ ਹੈ ਜਾਂ ਵਧਾ ਸਕਦਾ ਹੈ ਅਤੇ ਇਥੋਂ ਤਕ ਕਿ ਕਤਲ ਵੀ ਕਰ ਸਕਦਾ ਹੈ। ਪਰ ਪਟਵਾਰੀ ਅਪਣੇ ਆਪ ਨੂੰ ਰੱਬ ਸਮਝਣ ਲੱਗ ਪਏ ਸਨ। ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਥੋਂ ਤਕ ਕਿ ਸਰਕਾਰ ਨੇ ਵੀ ਅੱਖਾਂ ਬੰਦ ਕਰਨੀਆਂ ਸ਼ੁਰੂ ਕਰ ਦਿਤੀਆਂ ਹਨ।