ਸੁਣੋ ਕੌਣ ਦੇ ਰਿਹਾ CM ਭਗਵੰਤ ਮਾਨ ਨੂੰ ਧਮਕੀਆਂ, ਸਰਕਾਰ ਤੋੜਣ ਦੀ ਲੱਗਾਈ ਜਾ ਰਹੀ ਆ ਸਕੀਮ?

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਪੰਜਾਬ ਦੇ ਰਾਜਪਾਲ ਦੇ ਫੈਸਲੇ ਖਿਲਾਫ ਉਹ ਸੁਪਰੀਮ ਕੋਰਟ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਰਾਜਪਾਲ ਤੇ ਸਰਕਾਰ ਵਿੱਚ ਹੋਰ ਕੋਈ ਤਲਖੀ ਵਧੇ, ਇਸ ਲਈ ਸੈਸ਼ਨ ਵਿੱਚ ਕੋਈ ਵੀ ਬਿੱਲ ਪੇਸ਼ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਰਾਜਪਾਲ ਵੱਲੋਂ ਬਿੱਲਾਂ ਨੂੰ ਇਜਾਜ਼ਤ ਨਾ ਦੇਣ ਵਿਰੁੱਧ ਉਹ ਸੁਪਰੀਮ ਕੋਰਟ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਗਲੇ ਹਫਤੇ ਹੀ ਸੁਪਰੀਮ ਕੋਰਟ ਪਹੁੰਚ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੀਕਰ ਤੋਂ ਮੰਗ ਕੀਤੀ ਕਿ ਸੈਸ਼ਨ ਨੂੰ ਉਠਾ ਦਿੱਤਾ ਜਾਵੇ।

ਇਸ ਤੋਂ ਬਾਅਦ ਸੰਸਦੀ ਮੰਤਰੀ ਵੱਲੋਂ ਵਿਧਾਨ ਸਭਾ ਸੈਸ਼ਨ ਉਠਾਉਣ ਦਾ ਪ੍ਰਸਤਾਵ ਰੱਖਿਆ ਗਿਆ। ਸਪੀਕਰ ਵੱਲੋਂ ਵਿਧਾਨ ਸਭਾ ਨੂੰ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਵੀਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਦਨ ਵਿਚ ਤਿੰਨ ਵਿੱਤ ਬਿੱਲ ਪੇਸ਼ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਪੱਤਰ ਵਿੱਚ ਰਾਜਪਾਲ ਨੇ ਕਿਹਾ ਹੈ ਕਿ ਇਹ ਸੈਸ਼ਨ ਰਾਜ ਭਵਨ ਦੀ ਇਜਾਜ਼ਤ ਤੋਂ ਬਿਨਾਂ ਬੁਲਾਇਆ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਤਿੰਨ ਵਿੱਤ ਬਿੱਲ ਪੇਸ਼ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।