ਮਨਪ੍ਰੀਤ ਬਾਦਲ ਨੂੰ ਲੈਕੇ ਰਾਜਾ ਵੜਿੰਗ ਦਾ ਵੱਡਾ ਬਿਆਨ

Tags

ਸੂਬੇ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਮੈਂਬਰ ਮਨਪ੍ਰੀਤ ਸਿੰਘ ਬਾਦਲ ਦੇ ਸਮਰਥਕ ਨਗਰ ਨਿਗਮ ਦੀ ਮੇਅਰ ਰਮਨ ਗੋਇਲ ਦਾ ਬੁੱਧਵਾਰ ਸ਼ਾਮ ਨੂੰ ਤਖਤਾ ਪਲਟ ਦਿੱਤਾ ਗਿਆ। ਮਨਪ੍ਰੀਤ ਬਾਦਲ ਨੇ ਕਾਂਗਰਸ ਸਰਕਾਰ ਵਿਚ ਵਿੱਤ ਮੰਤਰੀ ਹੁੰਦਿਆਂ ਰਮਨ ਗੋਇਲ ਨੂੰ ਮੇਅਰ ਬਣਾਇਆ ਸੀ। ਹਾਲਾਂਕਿ ਮੇਅਰ ਰਮਨ ਗੋਇਲ ਅਤੇ ਉਨ੍ਹਾਂ ਦੇ ਸਮਰਥਕ ਕੌਂਸਲਰ ਬੇਭਰੋਸਗੀ ਦੇ ਮਤੇ ਵਾਲੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ। ਉਹ ਇਸ ਮੀਟਿੰਗ ਨੂੰ ਗੈਰ-ਕਾਨੂੰਨੀ ਕਰਾਰ ਦੇ ਰਹੀ ਹੈ। ਉਸ ਨੇ ਇਸ ਮਾਮਲੇ ਵਿਚ ਅਦਾਲਤ ਜਾਣ ਦੀ ਗੱਲ ਵੀ ਕੀਤੀ ਹੈ ਪਰ ਨਿਯਮਾਂ ਅਨੁਸਾਰ ਮੀਟਿੰਗ ਵਿਚ ਹਾਜ਼ਰ ਨਾ ਹੋਣ ਕਾਰਨ ਉਸ ਨੂੰ ਮੇਅਰ ਦੀ ਕੁਰਸੀ ਤੋਂ ਲਾਹ ਦਿੱਤਾ ਗਿਆ ਹੈ। ਦੂਜੇ ਪਾਸੇ ਉਨ੍ਹਾਂ ਦਾ ਤਖਤਾ ਪਲਟਣ ਤੋਂ ਬਾਅਦ ਕਾਂਗਰਸੀਆਂ 'ਚ ਖੁਸ਼ੀ ਦੀ ਲਹਿਰ ਹੈ।

ਮੀਟਿੰਗ ਤੋਂ ਬਾਅਦ ਕਾਂਗਰਸੀ ਕੌਂਸਲਰਾਂ ਅਤੇ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕਾਂ ਨੇ ਕਾਂਗਰਸ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਜ਼ਿੰਦਾਬਾਦ ਦੇ ਨਾਅਰੇ ਲਾਏ। ਜਦੋਂ ਤੋਂ ਸਾਬਕਾ ਵਿੱਤ ਮੰਤਰੀ ਮਨਪ੍ਰਰੀਤ ਬਾਦਲ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਹਨ, ਉਦੋਂ ਤੋਂ ਹੀ ਕਾਂਗਰਸੀ ਕੌਂਸਲਰ ਰਮਨ ਗੋਇਲ ਨੂੰ ਮੇਅਰ ਦੇ ਅਹੁਦੇ ਤੋਂ ਹਟਾਉਣ 'ਤੇ ਤੁਲੇ ਹੋਏ ਸਨ। ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਆਖ਼ਰਕਾਰ ਕਰੀਬ ਇਕ ਮਹੀਨਾ ਪਹਿਲਾਂ ਉਨ੍ਹਾਂ ਨੇ ਮੇਅਰ ਰਮਨ ਗੋਇਲ ਖ਼ਿਲਾਫ਼ ਬੇਭਰੋਸਗੀ ਮਤਾ ਡਿਪਟੀ ਕਮਿਸ਼ਨਰ ਨੂੰ ਸੌਂਪਿਆ, ਜਿਸ 'ਤੇ ਬੁੱਧਵਾਰ ਸ਼ਾਮ ਸਾਢੇ ਤਿੰਨ ਵਜੇ ਜਨਰਲ ਹਾਊਸ ਦੀ ਮੀਟਿੰਗ ਰੱਖੀ ਗਈ ਸੀ।